About Me
- DASMESH DASTAR TRAINING CENTRE
- Mansa, Punjab, India
- our center at court roed in mansa(punjab)india.
Followers
ਸੱਭਿਆਚਾਰ ਵਿੱਚ ਸਥਾਨ
ਧਾਰਮਿਕ ਨਿਸ਼ਾਨੀ ਹੋਣ ਦੇ ਨਾਲ-ਨਾਲ ਪੱਗੜ੍ਹੀ ਦਾ ਸੱਭਿਆਚਾਰ ਵਿੱਚ ਵੀ ਮਹੱਤਵਪੂਰਣ ਸਥਾਨ ਰਿਹਾ ਹੈ। ਪੰਜਾਬ ਵਿੱਚ ਪੁਰਾਣੇ ਸਮਿਆਂ ਤੋਂ ਹੀ ਅਤੇ ਅਜੋਕੇ ਸਮੇਂ ਵਿੱਚ ਵੀ ਪੱਗ ਵਟਾਉਣ ਦੀ ਰੀਤ ਪ੍ਰਚਿਲਤ ਹੈ। ਪੱਗ ਵਟਾਉਣ ਤੋਂ ਬਾਅਦ ਲੋਕਾਂ ਵਿੱਚ ਬਹੁਤ ਗੂੜ੍ਹਾ ਰਿਸ਼ਤਾ ਬਣ ਜਾਂਦਾ ਹੈ ਅਤੇ ਗੂੜ੍ਹੇ ਸਬੰਧ ਸਥਾਪਿਤ ਹੋ ਜਾਂਦੇ ਹਨ। ਪੱਗ ਬੰਨਣ ਨਾਲ ਮਾਣ-ਸਨਮਾਨ ਅਤੇ ਆਤਮ-ਵਿਸ਼ਵਾਸ਼ ਵਿੱਚ ਵਾਧਾ ਹੁੰਦਾ ਹੈ। ਪਹਿਲੇ ਅਤੇ ਦੂਸਰੇ ਵਿਸ਼ਵ ਯੁੱਧ ਵਿੱਚ ਸਿੱਖ ਫੌਜੀਆਂ ਨੇ ਪੱਗਾਂ ਬੰਨ ਕੇ ਹੀ ਹਿੱਸਾ ਲਿਆ। ਮਹਾਨ ਸਾਹਿਤਕਾਰ ਭਾਈ ਰਣਧੀਰ ਸਿੰਘ ਜ੍ਹੇਲ ਵਿੱਚ ਆਪਣਾ ਪੱਗ ਬੰਨਣ ਦਾ ਹੱਕ ਪ੍ਰਾਪਤ ਕਰਨ ਲਈ ਮਰਨ ਵਰਤ ਤੇ ਬੈਠੇ ਅਤੇ ਅੰਤ ਵਿੱਚ ਆਪਣੇ ਮਿਸ਼ਨ ਵਿੱਚ ਸਫਲ ਹੋਏ। ਪੱਛਮੀ ਦੇਸ਼ਾਂ ਵਿੱਚ ਵੀ ਸਿੱਖਾਂ ਨੇ ਪੱਗ ਬੰਨਣ ਦਾ ਹੱਕ ਹਾਸਲ ਕਰਨ ਲਈ ਸਮੇਂ ਸਮੇਂ ਤੇ ਕਾਫੀ ਕਾਨੂੰਨੀ ਲੜਾਈਆਂ ਲੜੀਆਂ ਹਨ। ਇਕ ਸਮਾਂ ਸੀ ਜਦੋਂ ਸਿਰਫ ਰਾਜੇ-ਮਹਾਰਾਜੇ ਹੀ ਪੱਗੜ੍ਹੀ ਪਹਿਨ ਸਕਦੇ ਸਨ।
Styles of turbans{Dastar}
In May 2009, The Times of India reported that the British researchers were trying to make a "bulletproof turban" that would allow the Sikhs in the British police to serve in firearms units.ਪੱਗੜੀ ਦੀਆਂ ਕਿਸਮਾਂ
History of Dastar
The turban has been an important part of the Sikh culture since the time of Guru Nanak, the founder of Sikhism. At Guru Ram Das Jyoti jyot, his elder son Pirthi Chand wore a special turban, which is usually worn by an elder son when his father passes away. At that time Guru Arjan Dev was honored with the turban of Guruship: Guru Angad Dev honored Guru Amar Das with a Siropa (turban) when he was made the Guru. Guru Gobind Singh, the last human Sikh Guru, wrote: Bhai Rattan Singh Bhangu, one of the earliest Sikh historians, wrote in Sri Gur Panth Parkash:[2] ਸਿੱਖ ਧਰਮ ਦਾ ਦਸਤਾਰ ਨਾਲ ਸਬੰਧ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਹੀ ਰਿਹਾ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦਸਤਾਰ ਜਰੂਰੀ ਕਰਨ ਤੋਂ ਪਹਿਲਾਂ ਵੀ ਸਾਰੇ ਗੁਰੂ ਸਹਿਬਾਨਾਂ ਨੇ ਦਸਤਾਰ ਸਜਾ ਕੇ ਰੱਖੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਨੂੰ ਵਾਲ ਨਾ ਕਟਾਉਣ ਦੀ ਅਤੇ ਬਾਣੀ ਦੇ ਨਾਲ-ਨਾਲ ਬਾਣੇ ਵਿੱਚ ਪੂਰਨ ਹੋਣ ਦੀ ਵੀ ਹਦਾਇਤ ਕੀਤੀ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਫਰਮਾਇਆ ਕਿ ਉਹਨਾਂ ਨੂੰ ਸਿੱਖ ਨਾਲੋਂ ਸਿੱਖ ਦੀ ਰਹਿਤ ਜਿਆਦਾ ਪਿਆਰੀ ਹੈ। ਸਿੱਖ ਗੁਰੂਆਂ ਤੋਂ ਬਾਅਦ ਸਿੱਖ ਇਤਿਹਾਸ ਵਿੱਚ ਸਾਰੀਆਂ ਮਹੱਤਵਪੂਰਣ ਸ਼ਖਸ਼ੀਅਤਾਂ ਦਸਤਾਰ-ਧਾਰੀ ਰਹੀਆਂ ਹਨ। ਬਾਬਾ ਬੰਦਾ ਸਿੰਘ ਬਹਾਦਰ, ਮਹਾਰਾਜਾ ਰਣਜੀਤ ਸਿੰਘ, ਅਤੇ ਹੋਰ ਬਹੁਤ ਸਾਰੇ ਸਿੱਖ ਜਰਨੈਲ ਸ਼ਾਨਦਾਰ ਦਸਤਾਰਾਂ ਵਿੱਚ ਦਿਖਾਈ ਦਿੰਦੇ ਹਨ। ਅਜੋਕੇ ਸਮੇਂ ਵਿੱਚ ਵੀ ਸਿੱਖਾਂ ਨੇ ਆਪਣਾ ਦਸਤਾਰ ਦਾ ਹੱਕ ਹਾਸਲ ਕਰਨ ਲਈ ਬਹੁਤ ਘਾਲਣਾ ਘਾਲੀਆਂ ਹਨ।ਇਤਿਹਾਸ